歌词
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ਜਪੁ
ਆਦਿ ਸਚੁ ਜੁਗਾਦਿ ਸਚੁ
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ